Punjabi Typing
Paragraph
ਖੇਤੀ ਮਾਹਰਾਂ ਦੀ ਰਾਏ ਅਨੁਸਾਰ ਖੇਤੀ ਕਰਨ ਅਤੇ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਤਾਰ ਪ੍ਰੇਰਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ੫੦ ਫੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਏ ਜਾ ਰਹੇ ਸੁਪਰ ਐਸ.ਐਮ.ਐਸ. ਅਤੇ ਪਰਾਲੀ ਨੂੰ ਜਮੀਨ ਵਿੱਚ ਹੀ ਵਾਹੁਣ ਵਾਲੀ ਮਸ਼ੀਨਰੀ ਸਬੰਧੀ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦਾਂ ਤੇ ਕੀਟਨਾਸ਼ਕ ਵੇਚਣ ਵਾਲੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਵੀ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਨ ਵਾਲੀਆਂ ਅਤੇ ਫਲ੍ਹ ਤੇ ਸਬਜੀਆਂ ਵੇਚਣ ਵਾਲੀਆਂ ਦੁਕਾਨਾਂ ਤੇ ਰੇਹੜੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਉਥੇ ਹੀ ਦੁਕਾਨਾਂ ਤੇ ਰੇਹੜੀਆਂ ’ਤੇ ਪਏ ਗਲੇ ਸੜ੍ਹੇ ਫਲਾਂ ਤੇ ਸਬਜੀਆਂ ਨੂੰ ਵੀ ਮੌਕੇ ’ਤੇ ਹੀ ਨਸ਼ਟ ਕਰਵਾਇਆ ਜਾ ਰਿਹਾ ਹੈ। ਫੂਡ ਸੇਫਟੀ ਟੀਮ ਵੱਲੋਂ ਹੋਟਲਾਂ, ਢਾਬਿਆਂ ਤੇ ਰੈਸਟੋਰੈਂਟਾਂ ਦੀਆਂ ਰਸੋਈਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ ਅਤੇ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਨ ਵਾਲਿਆਂ ਸਾਫ ਸਫਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਜਿਲ੍ਹਾ ਮੰਡੀ ਬੋਰਡ ਵੱਲੋਂ ਫਲਾਂ ਨੂੰ ਪਕਾਉਣ ਵਾਲੇ ਆੜਤੀਆਂ ਦੇ ਗੋਦਾਮਾਂ ਤੇ ਕੋਲਡ ਸਟੋਰਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਆੜਤੀਆਂ ਨੂੰ ਕੁਦਰਤੀ ਤੌਰ ’ਤੇ ਪੱਕੇ ਫਲ ਤੇ ਸਬਜੀਆਂ ਵੇਚਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਆੜਤੀਆਂ ਨੂੰ ਆਪਣੀਆਂ ਦੁਕਾਨਾਂ ਦੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ਲਈ ਅਤੇ ਕੁਦਰਤੀ ਤੌਰ ’ਤੇ ਜਾਂ ਇਥਾਈਲੀਨ ਗੈਸ ਨਾਲ ਪਕਾਏ ਗਏ ਫਲ ਹੀ ਆਮ ਲੋਕਾਂ ਨੂੰ ਵੇਚਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਕਿਉਂਕਿ ਇਹ ਗੈਸ ਫਲਾਂ ਨੂੰ ਪਕਾਉਣ ਦੀ ਸੁਰੱਖਿਅ ਤਰੀਕਾ ਹੈ ਅਤੇ ਇਹ ਅੰਤਰ ਰਾਸ਼ਟਰੀ ਪੱਧਰ ’ਤੇ ਪ੍ਰਮਾਣਿਤ ਵੀ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਵੀ ਮੰਡੀ ਗੋਬਿੰਦਗੜ੍ਹ ਤੇ ਜਿਲ੍ਹੇ ਵਿੱਚ ਹੋਰ ਉਦਯੋਗਿਕ ਇਕਾਈਆਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਉਦਯੋਗਿਕ ਇਕਾਈਆਂ ਨੂੰ ਪ੍ਰਦੂਸ਼ਣ ਦੀ ਰੋਕਥਾਮ ਲਈ ਲਾਜਮੀ ਤੌਰ ’ਤੇ ਲੋੜੀਂਦੇ ਯੰਤਰ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਜਾ
Typing Editor Typed Word :