Punjabi Typing
Paragraph
ਪਿੰਗਲਵਾੜਾ ਸੁਸਾਇਟੀ ਵਲੋਂ ਭਗਤ ਪੂਰਨ ਸਿੰਘ ਦੀ 26ਵੀਂ ਬਰਸੀ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਦੇ ਅੰਤਿਮ ਪੜਾਅ ਤਹਿਤ ਅੱਜ ਪਿੰਗਲਵਾੜਾ ਦੇ ਮੁੱਖ ਦਫ਼ਤਰ ਵਿਖੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਰੱਖੇ ਗਏ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਧਾਰਮਿਕ ਦੀਵਾਨ ਸਜਾਏ ਗਏ ਅਤੇ ਸਨਮਾਨ ਸਮਾਰੋਹ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ, ਪਿੰਗਲਵਾੜਾ ਦੇ ਰਾਗੀ ਜਥੇ ਅਤੇ ਗੁਰਮਤਿ ਮਿਸ਼ਨਰੀ ਕਾਲਜ ਚੌਂਤਾ ਸਾਹਿਬ ਰੋਪੜ ਦੇ ਵਿਦਿਆਰਥੀਆਂ ਨੇ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣ ਦੇ ਨਾਲ ਮਨੁੱਖਤਾ ਦੀ ਸੇਵਾ ਦੇ ਪ੍ਰਤੀਕ ਭਗਤ ਪੂਰਨ ਸਿੰਘ ਵਲੋਂ ਮਨੁੱਖਾਂ ਦੀ ਸੇਵਾ ਲਈ ਕੀਤੇ ਕਾਰਜਾਂ ਨੂੰ ਯਾਦ ਕੀਤਾ। ਇਸ ਮੌਕੇ ਸਨਮਾਨ ਸਮਾਰੋਹ ਵੀ ਕਰਵਾਇਆ ਗਿਆ, ਜਿਸ ਦੌਰਾਨ ਆਪਣਾ ਸੂਝ-ਬੂਝ ਨਾਲ ਕੋਲੇ ਦੀ ਖ਼ਾਨ ’ਚ ਫਸੇ 65 ਮਜ਼ਦੂਰਾਂ ਦੀ ਜਾਨ ਬਚਾਉਣ ਵਾਲੇ ਇੰਜੀਨੀਅਰ ਜਸਵੰਤ ਸਿੰਘ ਗਿੱਲ ਨੂੰ ਭਗਤ ਪੂਰਨ ਸਿੰਘ ਸੇਵਾ ਪੁਰਸਕਾਰ ਨਾਲ ਨਵਾਜਿਆ ਗਿਆ। ਇਸ ਤੋਂ ਪਹਿਲਾਂ ਡਾ. ਜਗਦੀਪਕ ਸਿੰਘ ਵਲੋਂ ਇੰਜੀਨੀਅਰ ਜਸਵੰਤ ਸਿੰਘ ਨਾਲ ਜਾਣ ਪਹਿਚਾਣ ਕਰਵਾਉਂਦਿਆਂ ਉਨ੍ਹਾਂ ਵਲੋਂ ਸੇਵਾ ਦੇ ਕੀਤੇ ਕਾਰਜ ’ਤੇ ਰੌਸ਼ਨੀ ਪਾਈ। ਇਸ ਮੌਕੇ ਸੰਬੋਧਨ ਕਰਿਦਆਂ ਇੰਜੀ: ਜਸਵੰਤ ਸਿੰਘ ਗਿੱਲ ਨੇ ਕਿਹਾ ਕਿ ਜਿਸ ਮਹਾਂਪੁਰਸ਼ ਨਾਲ ਉਨ੍ਹਾਂ ਨੂੰ ਕੁਝ ਸਮਾਂ ਬਿਤਾਉਣ ਦਾ ਮੌਕਾ ਮਿਲਿਆ ਉਸ ਮਹਾਨ ਸਖ਼ਸੀਣਤ ਦੇ ਨਾਂਅ ਦਾ ਪੁਰਸਕਾਰ ਮਿਲਣਾ ਲਈ ਉਸ ਲਈ ਬੜਾ ਹੀ ਵਡਭਾਗਾ ਮੌਕਾ ਹੈ। ਇ ਮੌਕੇ ਪਿੰਗਲਵਾੜਾ ਸੰਸਥਾ ਦੀ ਮੁਖੀ ਡਾ. ਇੰਦਰਜੀਤ ਕੌਰ ਨੇ ਹਾਜ਼ਰ ਆਈਆਂ ਅਹਿਮ ਸਖ਼ਸੀਅਤਾਂ ਅਤੇ ਹੋਰ ਸੰਗਤਾ ਦਾ ਸਵਾਗਤ ਕੀਤਾ ਅਤੇ ਭਗਤ ਪੂਰਨ ਸਿੰਘ ਦੀ ਬਰਸੀ ਸਬੰਧੀ ਕਰਵਾਏ ਸਮਾਗਮਾਂ ’ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਭਾ ਸੁਸਾਇਟੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸ: ਗੁਰਵਿੰਦਰ ਸਿੰਘ ਅਤੇ ਹੋਰ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਗਲਵਾੜਾ ਦਾ ਸੋਵੀਨਰ 2018 ਅਤੇ ਇਕ ਕਿਤਾਬ ‘ਮਾਤਾ ਰਾਮੇਸ਼ਵਰੀ ਨਹਿਰੂ’ ਵੀ ਰਿਲੀਜ਼ ਕੀਤੀਆਂ ਗਈਆਂ। ਸਟੇਜ ਦਾ ਸੰਚਾਲਨ ਮਾਸਟਰ ਰਾਜਬੀਰ ਸਿੰਘ ਵਲੋਂ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਇਸ ਮੌਕੇ ਭਾਈ ਬਲਦੇਵ
Typing Editor Typed Word :