Punjabi Typing Paragraph
ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰ ਰਹੀ ਹੈ ਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ 'ਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ 'ਘਰ-ਘਰ ਰੋਜ਼ਗਾਰ' ਪੋਰਟਲ ਅਹਿਮ ਭੂਮਿਕਾ ਨਿਭਾਵੇਗਾ। ਇਸ ਪੋਰਟਲ ਦਾ ਪੂਰਾ ਲਾਹਾ ਲੈਣ ਲਈ ਬੇਰੋਜ਼ਗਾਰਾਂ ਵਲੋਂ ਇਸ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਈ ਜਾਣੀ ਲਾਜ਼ਮੀ ਹੈ। ਜ਼ਿਲੇ ਦੇ ਬੇਰੋਜ਼ਗਾਰਾਂ ਨੂੰ ਇਸ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਾਉਣ ਤੇ ਸਮਾਜ 'ਚ ਕਿਰਤ ਸੱਭਿਆਚਾਰ ਪੈਦਾ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ 'ਚ ਰੋਜ਼ਗਾਰ ਉਤਪਤੀ ਤੇ 'ਘਰ-ਘਰ ਰੋਜ਼ਗਾਰ' ਸਕੀਮ ਸਬੰਧੀ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਬੇਰੋਜ਼ਗਾਰ ਨੌਜਵਾਨਾਂ ਦੀ ਪਛਾਣ ਤੇ ਉਨ੍ਹਾਂ ਦੀ ਪੋਰਟਲ 'ਤੇ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਡਟ ਕੇ ਕੰਮ ਕਰਨ। ਅਮਰੀਕਾ ਦੇ ਮੱਧ-ਦੱਖਣੀ ਓਰੇਗਨ 'ਚ ਬੁੱਧਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਯੂਨਾਈਟਡ ਸਟੇਟ ਜਿਓਲਾਜੀਕਲ ਸਰਵੇ ਦਾ ਕਹਿਣਾ ਹੈ ਕਿ ਇਲਾਕੇ 'ਚ ਮੰਗਲਵਾਰ ਤੇ ਬੁੱਧਵਾਰ ਦੀ ਦਰਮਿਆਨੀ ਰਾਤ ੧:੩੦ ਵਜੇ ੬.੨ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਤੇ ਇਸ ਦਾ ਕੇਂਦਰ ਕੂਸ ਬੇਅ ਤੋਂ ਪੱਛਮ 'ਚ ੧੭੦ ਮੀਲ ਤੇ ਪੋਰਟਲੈਂਡ ਦੇ ਦੱਖਣ-ਪੱਛਣ 'ਚ ੨੨੦ ਮੀਲ ਦੀ ਦੂਰੀ ਤੇ ਜ਼ਮੀਨ ਤੋਂ ੬ ਮੀਲ ਦੀ ਗਹਿਰਾਈ 'ਤੇ ਸੀ। ਵਿਭਾਗ ਦੇ ਇਕ ਅਧਿਕਾਰੀ ਰੋਬਰਟ ਸੈਂਡਰ ਨੇ ਕਿਹਾ ਕਿ ਭੂਚਾਲ ਕਾਰਨ ਅਜੇ ਕਿਸੇ ਤਰ੍ਹਾਂ ਦੀ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਵਿਭਾਗ ਨੇ ਲੋਕਾਂ ਨੂੰ ਭੂਚਾਲ ਤੋਂ ਬਾਅਦ ਤੱਟੀ ਇਲਾਕਿਆਂ ਤੋਂ ਦੂਰ ਰਹਿਣ ਦੀ ਸਹਾਲ ਦਿੱਤੀ ਹੈ। ਕੂਸ ਬੇਅ ਦੀ ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਭੂਚਾਲ ਕਾਰਨ ਅਜੇ ਕਿਸੇ ਤਰ੍ਹਾਂ ਦੇ ਨੁਕਸਾਨ ਤੇ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਮਿਲੇ। ਬਟਾਲਾ-ਅੰਮ੍ਰਿਤਸਰ ਰੋਡ 'ਤੇ ਟਰੱਕ ਦੀ ਲਪੇਟ ਆਉਣ ਕਾਰਨ ਇਕ ਬਜ਼ੁਰਗ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਰਨੈਲ ਸਿੰਘ ਪੁੱਤਰ ਰੂੜ
Typing Editor Typed Word :
Note: Minimum 276 words are required to enable this repeat button.